SBS Punjabi - ਐਸ ਬੀ ਐਸ ਪੰਜਾਬੀ

SBS Punjabi - ਐਸ ਬੀ ਐਸ ਪੰਜਾਬੀ

Independent news and stories connecting you to life in Australia and Punjabi-speaking Australians. - ਤਾਜ਼ਾ-ਤਰੀਨ ਖ਼ਬਰਾਂ ਅਤੇ ਕਹਾਣੀਆਂ ਜੋ ਤੁਹਾਨੂੰ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲ਼ੇ ਆਸਟ੍ਰੇਲੀਅਨ ਲੋਕਾਂ ਨਾਲ਼ ਜੋੜਦੀਆਂ ਹਨ।

Episodes

ਕਿਆਮਾ ਦੇ ਸੰਸਦ ਮੈਂਬਰ ਗੈਰੇਥ ਵਾਰਡ ਨੇ ਨਿਊ ਸਾਊਥ ਵੇਲਜ਼ ਸੰਸਦ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ ਜਿਨਸੀ ਸ਼ੋਸ਼ਣ ਦੇ ਅਪਰਾਧਾਂ ਲਈ ਦੋਸ਼ੀ ਕਰਾਰ ਦਿੱਤਾ ਗਿਆ ਸੀ, ਜਿਸਦੇ ਚਲਦੇ ਉਨ੍ਹਾਂ ਨੂੰ ਸੰਸਦ ਤੋਂ ਹਟਾਉਣ ਲਈ ਨਿਊ ਸਾਊਥ ਵੇਲਜ਼ ਦੀ ਸੰਸਦ ਵਿੱਚ ਵੋਟਿੰਗ ਹੋਣੀ ਸੀ। ਇਸ ਵੋਟਿੰਗ ਪ੍ਰਕ੍ਰਿਆ ਤੋਂ ਪਹਿਲਾਂ ਹੀ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਹੈ। ਇਹ ਅਤੇ ਅੱਜ ਦੀਆਂ ਹੋਰ ਖ਼ਬਰਾਂ ਜਾਨਣ ਲਈ ਸੁਣੋ ਇਹ ਪੌਡਕਾਸਟ...
Mark as Played
ਇੱਕ ਨਵੀਂ ਰਿਪੋਰਟ ਵਿੱਚ ਪਤਾ ਲੱਗਾ ਹੈ ਕਿ ਕੁਇਨਜ਼ਲੈਂਡ ਦੇ ਤਕਰੀਬਨ ਇੱਕ ਤਿਹਾਈ ਸਕੂਲਾਂ ਦੀ ਹਾਲਤ ਖਰਾਬ ਹੈ। ਸਿੱਖਿਆ ਵਿਭਾਗ ਦੀ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਬਾਰੇ ਵਿਆਪਕ ਸਮੀਖਿਆ ਰਿਪੋਰਟ ਅਨੁਸਾਰ, ਮੁਰੰਮਤ ਦੇ ਲੰਬੇ ਸਮੇਂ ਤੋਂ ਬਕਾਇਆ ਕੰਮਾਂ ਨੂੰ ਪੂਰਾ ਕਰਨ ਲਈ 441 ਮਿਲੀਅਨ ਡਾਲਰ ਦੀ ਲਾਗਤ ਆਵੇਗੀ। ਓਧਰ, ਕਾਮੇਡੀਅਨ ਅਤੇ ਅਦਾਕਾਰ ਕਪਿਲ ਸ਼ਰਮਾ ਦੀਆਂ ਮੁਸ਼ਕਲਾਂ ਖਤਮ ਹੁੰਦੀਆਂ ਨਹੀਂ ਜਾਪ ਰਹੀਆਂ, ਕਿਉਂਕਿ ਕੈਨੇਡਾ ਵਿੱਚ ਉਨ੍ਹਾਂ ਦੇ ਕੈਫੇ, 'ਕੈਪਸ ਕੈਫੇ' 'ਤੇ ਵੀਰਵਾਰ ਨੂੰ ਇੱਕ ਮਹੀਨੇ ਦੇ ਅੰਦਰ ਦੂਜੀ ਵਾਰ ਹਮਲਾ ਹੋਇਆ ਹੈ। ਇਸਤੋਂ...
Mark as Played
7 ਅਗਸਤ 2025 ਨੂੰ ਗ੍ਰਹਿ ਮਾਮਲਿਆਂ ਦੇ ਵਿਭਾਗ ਨੇ ਵੀਜ਼ਾ ਅਰਜ਼ੀਆਂ ਲਈ ਮੰਨਜ਼ੂਰਸ਼ੁਦਾ ਅੰਗਰੇਜ਼ੀ ਭਾਸ਼ਾ ਟੈਸਟਾਂ ਵਿੱਚ ਮਹੱਤਵਪੂਰਨ ਬਦਲਾਅ ਕੀਤੇ ਹਨ। ਇਹ ਬਦਲਾਅ ਟੈਸਟਾਂ ਦੀਆਂ ਕਿਸਮਾਂ, ਸਕੋਰ ਦੀ ਲੋੜਾਂ ਅਤੇ ਫਾਰਮੈਟ ਉੱਤੇ ਅਸਰ ਪਾਉਂਦੇ ਹਨ। ਆਸਟ੍ਰੇਲੀਆ ਵਿੱਚ ਵੀਜ਼ਾ ਲਈ ਅਰਜ਼ੀ ਦੇਣ ਦੀ ਤਿਆਰੀ ਕਰ ਰਹੇ ਹਰ ਵਿਅਕਤੀ ਲਈ ਇਹ ਜਾਣਨਾ ਜ਼ਰੂਰੀ ਹੈ ਕਿ ਉਹ ਨਵੀਆਂ ਅੰਗਰੇਜ਼ੀ ਭਾਸ਼ਾ ਦੀਆਂ ਲੋੜਾਂ ਨੂੰ ਪੂਰਾ ਕਰ ਰਿਹਾ ਹੈ ਜਾਂ ਨਹੀਂ। ਇਸ ਬਾਰੇ ਅਸੀਂ ਗੱਲਬਾਤ ਕੀਤੀ ਹੈ ਮਾਈਗ੍ਰੇਸ਼ਨ ਮਾਹਿਰ ਅਰੁਨ ਬਾਂਸਲ ਦੇ ਨਾਲ। ਕੀ ਹਨ ਇਹ ਤਬਦੀਲੀਆਂ, ਜਾਨਣ ...
Mark as Played
ਆਨ ਰੋਡ ਟੈਸਟਿੰਗ ਤੋਂ ਪਤਾ ਲੱਗਾ ਹੈ ਕਿ ਆਸਟ੍ਰੇਲੀਆ ਦੇ ਕੁਝ ਸਭ ਤੋਂ ਵੱਧ ਵਿਕਣ ਵਾਲੇ ਇਲੈਕਟ੍ਰਿਕ ਵਾਹਨ ਆਪਣੇ ਇਸ਼ਤਿਹਾਰੀ ਮਿਆਰਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੇ ਹਨ, ਅਤੇ ਇਹ ਵਾਅਦੇ ਨਾਲੋਂ ਕਾਫ਼ੀ ਜ਼ਿਆਦਾ ਬਿਜਲੀ ਦੀ ਖਪਤ ਕਰ ਰਹੇ ਹਨ। ਇਸ ਖਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਸੁਣੋ।
Mark as Played
Indigenous Australians have experienced increased racism over the past decade. Young people and multicultural communities could help shift the narrative. - ਪਿਛਲੇ ਦਹਾਕੇ ਦੌਰਾਨ ਆਦਿਵਾਸੀ ਆਸਟ੍ਰੇਲੀਅਨ ਲੋਕਾਂ ਨੇ ਨਸਲਵਾਦ ਦਾ ਵਧੇਰੇ ਅਨੁਭਵ ਕੀਤਾ ਹੈ। ਨੌਜਵਾਨ ਅਤੇ ਬਹੁ-ਸੱਭਿਆਚਾਰਕ ਭਾਈਚਾਰੇ ਬਿਰਤਾਂਤ ਨੂੰ ਬਦਲਣ ਵਿੱਚ ਮਦਦ ਕਰ ਸਕਦੇ ਹਨ।
Mark as Played
2026 ਤੋਂ ਆਸਟ੍ਰੇਲੀਆ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ 295,000 ਤੱਕ ਵਧਾ ਦਿੱਤੀ ਜਾਵੇਗੀ। ਇਹ 2025 ਦੇ ਮੁਕਾਬਲੇ 25,000 ਸਥਾਨਾਂ ਦਾ ਵਾਧਾ ਹੈ। ਸਰਕਾਰ ਨੇ ਕਿਹਾ ਕਿ ਇਸਦਾ ਉੱਦੇਸ਼ "ਅੰਤਰਰਾਸ਼ਟਰੀ ਸਿੱਖਿਆ ਖੇਤਰ ਲਈ ਸਥਿਰਤਾ ਪ੍ਰਦਾਨ ਕਰਨਾ ਹੈ।" ਪਰ ਆਸਟ੍ਰੇਲੀਆ ਵਿੱਚ ਮੌਜੂਦ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਲਈ ਹੋਰ ਮੁਸ਼ਕਲਾਂ ਪੈਦਾ ਕਰ ਸਕਦਾ ਹੈ ਕਿਉਂਕਿ ਉਹ ਪਹਿਲਾਂ ਹੀ ਨੌਕਰੀਆਂ ਲੱਭਣ ਲਈ ਸੰਘਰਸ਼ ਕਰ ਰਹੇ ਹਨ।
Mark as Played
ਕਲਾਸ 11 ਦੀ ਵਿਦਿਆਰਥਣ ਇਸ਼ਮੀਤ ਕੌਰ ਸੰਧੂ ਨੇ 16 ਸਾਲ ਦੀ ਉਮਰ ਵਿੱਚ ‘ਜੂਨੀਅਰ ਕਵੀਨ ਆਫ਼ ਦ ਰਿੰਗ’ ਬਣ ਕੇ ਆਪਣੇ ਬਾਕਸਿੰਗ ਸੁਪਨੇ ਨੂੰ ਹਕੀਕਤ ਬਣਾਉਣ ਦੀ ਠੋਸ ਸ਼ੁਰੂਆਤ ਕੀਤੀ ਹੈ। ਹਫ਼ਤੇ ਵਿੱਚ ਛੇ ਦਿਨ ਦੀ ਸਖ਼ਤ ਟਰੇਨਿੰਗ ਨਾਲ ਹੁਣ ਉਹ ਰਾਸ਼ਟਰੀ ਖਿਤਾਬ, ਕਾਮਨਵੈਲਥ ਗੇਮਜ਼ ਅਤੇ ਓਲੰਪਿਕ ਗੇਮਜ਼ ਵਰਗੇ ਅੰਤਰਰਾਸ਼ਟਰੀ ਮੰਚ ਲਈ ਤਿਆਰੀ ਕਰ ਰਹੀ ਹੈ।
Mark as Played
ਆਸਟ੍ਰੇਲੀਅਨ ਡੈਂਟਲ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਹਰ ਸਾਲ ਲਗਭਗ 1.5 ਮਿਲੀਅਨ ਬੱਚੇ ਪ੍ਰਦਾਨ ਕੀਤੀ ਜਾ ਰਹੀ ਦੰਦਾਂ ਦੀ ਦੇਖਭਾਲ ਤੋਂ ਵਾਂਝੇ ਰਹਿ ਜਾਂਦੇ ਹਨ। ਇਸ ਡੈਂਟਲ ਹੈਲਥ ਹਫਤੇ ਵਿੱਚ, ਦੰਦਾਂ ਦੇ ਡਾਕਟਰ ਮਾਪਿਆਂ ਨੂੰ ਇਹ ਪਤਾ ਕਰਨ ਲਈ ਕਹਿ ਰਹੇ ਹਨ ਕਿ ਕੀ ਉਹ ਮੁਫ਼ਤ ਦੰਦਾਂ ਦੀ ਦੇਖਭਾਲ ਲਈ ਯੋਗ ਹਨ? ਮੈਲਬਰਨ ਵਿੱਚ ਇੱਕ ਡੈਂਟਿਸਟ ਵਜੋਂ ਕੰਮ ਕਰ ਰਹੇ ਡਾ. ਸੁਮੀਤ ਸਿੰਘ ਨਾਲ ਦੰਦਾ ਦੀ ਸਾਂਭ ਸੰਭਾਲ ਅਤੇ ਇਹਨਾਂ ਦੇ ਇਲਾਜ ਨਾਲ ਸਬੰਧਿਤ ਕਈ ਅਹਿਮ ਜਾਣਕਾਰੀਆਂ ਇਸ ਪੌਡਕਾਸਟ ਰਾਹੀਂ ਪ੍ਰਾਪਤ ਕਰੋ।
Mark as Played
ਅੱਜ ਕੁਈਨਸਲੈਂਡ ਵਿੱਚ ਲੱਗਭੱਗ 50,000 ਅਧਿਆਪਕਾਂ ਨੇ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਕੰਮ ਛੱਡ ਕੇ ਹੜਤਾਲ ਕੀਤੀ ਜਿਸ ਨਾਲ 5 ਲੱਖ ਤੋਂ ਵੱਧ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋਈ ਹੈ। ਪੰਜਾਬੀ ਗਾਇਕ ਤੇ ਅਦਾਕਾਰ ਹਰਭਜਨ ਮਾਨ ਦੀ ਕਾਰ ਇਕ ਸੜਕ ਹਾਦਸੇ ਦਾ ਸ਼ਿਕਾਰ ਹੋਈ ਪਰ ਉਹਨਾਂ ਨੂੰ ਕੋਈ ਵੱਡੀ ਸੱਟ ਫੇਟ ਲੱਗਣ ਤੋਂ ਬਚਾਅ ਰਿਹਾ। ਅੱਜ ਦੀਆਂ ਹੋਰ ਖ਼ਬਰਾਂ ਜਾਨਣ ਲਈ ਸੁਣੋ ਇਹ ਪੌਡਕਾਸਟ...
Mark as Played
While rental prices remain high and vacancy rates low, some homeowners say they’re struggling to find tenants—even after reducing rent. A new quarterly report highlights the ongoing pressure on renters, but experts suggest that, in the current climate, homeowners may be facing even tougher challenges. - ਤਾਜ਼ਾ ਰਿਪੋਰਟ ਮੁਤਾਬਕ ਘਰਾਂ ਦੇ ਕਿਰਾਏ ਅਜੇ ਵੀ ਵੱਧ ਹਨ ਤੇ ਕਿਰਾਏਦਾਰਾਂ ਲਈ ਘਰਾਂ ਦੀ ਘਾਟ ਹੈ। ਪਰ ਮੈਲਬਰਨ ਰਹਿੰਦੇ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਉਸਨੇ ...
Mark as Played
ਆਸਟ੍ਰੇਲੀਆ ਦੇ ਸਭ ਤੋਂ ਮਹੱਤਵਪੂਰਨ ਸਵਦੇਸ਼ੀ ਮਾਮਲਿਆਂ ਦੇ ਮੰਚ 25ਵੇਂ ਗਰਮਾ ਫੈਸਟੀਵਲ ਵਿੱਚ ਦੇਸ਼ ਭਰ ਦੇ ਲੋਕ ਗੁਮਾਤਜ਼ ਕੰਟਰੀ ਵਿੱਚ ਇਕੱਠੇ ਹੋਏ ਹਨ ਅਤੇ ਹਾਜ਼ਰ ਲੋਕਾਂ ਨੇ ਬਹੁ-ਸੱਭਿਆਚਾਰਕ ਆਸਟ੍ਰੇਲੀਆ ਵਿੱਚ ਸਮਝ ਅਤੇ ਮੇਲ-ਮਿਲਾਪ ਨੂੰ ਉਤਸ਼ਾਹਿਤ ਕਰਦੇ ਹੋਏ ਸਵਦੇਸ਼ੀ ਸੱਭਿਆਚਾਰ ਦਾ ਜਸ਼ਨ ਮਨਾਉਣ ਦੀ ਇਸ ਦੀ ਸ਼ਕਤੀ ਉੱਤੇ ਵਿਚਾਰ ਕੀਤਾ ਹੈ।
Mark as Played
ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਟੂਲਸ ਰਾਹੀਂ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਮਤਿ ਦੀ ਗ਼ਲਤ ਜਾਣਕਾਰੀ ਦੇਣ ਦੇ ਕਥਿਤ ਇਲਜ਼ਾਮ ਲਗਾਉਂਦੇ ਹੋਏ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਖ-ਵੱਖ ਏਆਈ ਪਲੇਟਫਾਰਮਾਂ ਨੂੰ ਈਮੇਲ ਪੱਤਰ ਭੇਜ ਕੇ ਗ਼ਲਤ ਜਾਣਕਾਰੀਆਂ ’ਤੇ ਰੋਕ ਲਗਾਉਣ ਲਈ ਕਿਹਾ ਹੈ। ਕੀ ਹੈ ਪੂਰਾ ਮਾਮਲਾ ਅਤੇ AI ਦੇ ਯੁੱਗ ਵਿੱਚ, ਇਹ ਕਿਵੇਂ ਯਕੀਨੀ ਬਣਾਇਆ ਜਾਵੇ ਕਿ ਤੁਸੀਂ ਔਨਲਾਈਨ ਜੋ ਜਾਣਕਾਰੀ ਪ੍ਰਾਪਤ ਕਰ ਰਹੇ ਹੋ ਉਹ ਸਹੀ ਹੈ? ਪੂਰਾ ਮਾਮਲਾ ਜਾਨਣ ਲਈ ਅਤੇ ਮਾਹਰਾਂ ਦੀ ਸਲਾਹ ਸੁਣਨ ਲਈ ਇਹ ਪੌਡਕਾਸਟ ਸੁਣੋ...
Mark as Played
“We're talking about thousands and thousands of incidents ... for many Muslim females who wear the headscarf, they feel that an incident of Islamophobia is what it means to be a Muslim here in Australia." - "ਅਸੀਂ ਹਜ਼ਾਰਾਂ ਘਟਨਾਵਾਂ ਬਾਰੇ ਗੱਲ ਕਰ ਰਹੇ ਹਾਂ... ਬਹੁਤ ਸਾਰੀਆਂ ਮੁਸਲਿਮ ਔਰਤਾਂ ਜੋ ਸਿਰ ਢੱਕਦੀਆਂ ਹਨ, ਉਨ੍ਹਾਂ ਨੂੰ ਲੱਗਦਾ ਹੈ ਕਿ ਆਸਟ੍ਰੇਲੀਆ ਵਿੱਚ ਮੁਸਲਮਾਨ ਹੋਣ ਦਾ ਮਤਲਬ ਇਸਲਾਮੋਫੋਬੀਆ ਦੀ ਘਟਨਾ ਦਾ ਸ਼ਿਕਾਰ ਹੋਣਾ ਹੈ।"
Mark as Played
ਆਸਟ੍ਰੇਲੀਆ ਭਰ ਵਿੱਚ ਨੈਪਲੈਨ ਭਾਵ ਕਿ ਨੈਸ਼ਨਲ ਅਸੈਸਮੈਂਟ ਪ੍ਰੋਗਰਾਮ-ਲਿਟਰੇਸੀ ਐਂਡ ਨਿਊਮੀਰੇਸੀ ਦੇ ਹਾਲ ਹੀ ਵਿੱਚ ਨਤੀਜੇ ਆਏ ਹਨ ਪਰ ਇਨ੍ਹਾਂ ਨਤੀਜਿਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਕੋਈ ਬਹੁਤਾ ਸੁਧਾਰ ਨਹੀਂ ਹੋਇਆ। ਅੰਕੜੇ ਦੱਸਦੇ ਹਨ ਕਿ ਕਈ ਬੱਚੇ—ਖਾਸ ਕਰ ਕੇ ਪਿੱਛੜੇ ਪਿਛੋਕੜ ਤੋਂ ਆਏ ਹੋਏ-ਅਜੇ ਵੀ ਸਿਸਟਮ ਵਿੱਚੋਂ ਬਾਹਰ ਹੋ ਰਹੇ ਹਨ ਅਤੇ ਹਰ ਤਿੰਨ ਵਿੱਚੋਂ ਇੱਕ ਵਿਦਿਆਰਥੀ ਪੜ੍ਹਾਈ, ਗਣਿਤ ਅਤੇ ਲਿਖਣ ਵਿੱਚ ਅਕਾਦਮਿਕ ਉਮੀਦਾਂ ’ਤੇ ਪੂਰਾ ਨਹੀਂ ਉਤਰ ਰਿਹਾ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ
Mark as Played
ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮੀਰ ਜ਼ੇਲੇਂਸਕੀ ਨੇ ਦਾਅਵਾ ਕੀਤਾ ਹੈ ਕਿ ਯੂਕਰੇਨੀ ਫੌਜਾਂ ਨੂੰ ਹਾਲ ਹੀ ਵਿੱਚ ਦੇਸ਼ ਦੇ ਉੱਤਰ-ਪੂਰਬ ਵਿੱਚ ਪਾਕਿਸਤਾਨ, ਚੀਨ ਅਤੇ ਅਫਰੀਕੀ ਦੇਸ਼ਾਂ ਦੇ ਵਿਦੇਸ਼ੀ ਲੜਾਕਿਆਂ ਦਾ ਸਾਹਮਣਾ ਕਰਨਾ ਪਿਆ ਹੈ। ਜ਼ੇਲੇਂਸਕੀ ਦੇ ਅਨੁਸਾਰ, ਇਹ ਲੜਾਕੇ ਕਥਿਤ ਤੌਰ 'ਤੇ ਰੂਸੀ ਫੌਜਾਂ ਦਾ ਸਮਰਥਨ ਕਰ ਰਹੇ ਹਨ ਅਤੇ ਕਈ ਦੇਸ਼ਾਂ ਤੋਂ ਆਏ ਹਨ। ਇਸ ਬਾਰੇ ਵਿਸਥਾਰ ਨਾਲ ਜਾਨਣ ਅਤੇ ਪਾਕਿਸਤਾਨ ਤੋਂ ਹੋਰ ਖਬਰਾਂ ਲਈ ਸੁਣੋ ਇਹ ਪੌਡਕਾਸਟ..
Mark as Played
ਆਸਟ੍ਰੇਲੀਆ ਨੇ ਜਾਪਾਨ ਦੀ ਇਕ ਕੰਪਨੀ ਨਾਲ ਰਾਇਲ ਆਸਟ੍ਰੇਲੀਆਈ ਨੇਵੀ ਲਈ 10 ਅਰਬ ਡਾਲਰ ਮੁੱਲ ਦੇ ਜੰਗੀ ਜਹਾਜ਼ਾਂ ਦੇ ਬੇੜੇ ਦੇ ਨਿਰਮਾਣ ਲਈ ਇੱਕ ਨਵਾਂ ਸਮਝੌਤਾ ਕੀਤਾ ਹੈ। ਓਧਰ, ਮੁਹੰਮਦ ਸਿਰਾਜ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਭਾਰਤ ਨੇ ਕੱਲ੍ਹ ਪੰਜਵੇਂ ਅਤੇ ਆਖਰੀ ਟੈਸਟ ਵਿੱਚ ਜ਼ਬਰਦਸਤ ਵਾਪਸੀ ਕਰਦੇ ਹੋਏ ਇੰਗਲੈਂਡ ਨੂੰ ਛੇ ਦੌੜਾਂ ਨਾਲ ਹਰਾ ਕੇ ਲੜੀ 2-2 ਨਾਲ ਬਰਾਬਰ ਕਰ ਦਿੱਤੀ। ਅੱਜ ਦੀਆਂ ਹੋਰ ਖ਼ਬਰਾਂ ਜਾਨਣ ਲਈ ਸੁਣੋ ਇਹ ਪੌਡਕਾਸਟ..
Mark as Played
ਵੈਸਟਰਨ ਸਿਡਨੀ ਦੀਆਂ ਪਰਵਾਸੀ ਔਰਤਾਂ ਨੇ ‘ਥਰਾਵਿੰਗ ਇਨ ਬੋਥ ਵਰਲਡਜ਼’ ਨਾਮੀਂ ਪ੍ਰੋਗਰਾਮ ਵਿੱਚ ਆਪਣੀਆਂ ਕਹਾਣੀਆਂ ਸਾਂਝੀਆਂ ਕਰ ਕੇ ਪਰਵਾਰਿਕ ਅਤੇ ਪੇਸ਼ੇ ਦੀਆਂ ਜ਼ਿੰਮੇਵਾਰੀਆਂ ਵਿਚਕਾਰ ਸੰਤੁਲਨ ਬਣਾਉਣ ਉੱਤੇ ਚਰਚਾ ਕੀਤੀ। ਇਸ ਪ੍ਰੋਗਰਾਮ ਦੇ ਗੈਸਟ ਸਪੀਕਰ ਸੁਮੀਤ ਸਹਿਗਲ, ਪ੍ਰਬੰਧਕ ਸੋਨੀਆ ਕਲਸੀ ਅਤੇ ਹਰਮਨ ਫਾਊਂਡੇਸ਼ਨ ਵਲੋਂ ਸਮਰਥਨ ਕਰ ਰਹੇ ਹਰਿੰਦਰ ਕੌਰ ਨੇ ਇਸ ਵਿਸ਼ੇ ਬਾਰੇ ਐਸ ਬੀ ਐਸ ਪੰਜਾਬੀ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
Mark as Played
ਪੰਜਾਬ ਦੇ ਮੁਖ ਮੰਤਰੀ ਨੇ ਸੂਬੇ ਵਿੱਚ 200 ਨਵੇਂ ਆਮ ਆਦਮੀ ਕਲੀਨਿਕ ਖੋਲਣ ਦਾ ਐਲਾਨ ਕੀਤਾ ਹੈ। ਇਹਨਾਂ ਕਲਿਨਿਕਾਂ ਨੂੰ ਵਟਸਐਪ ਚੈਟਬੌਟ ਨਾਲ ਜੋੜਿਆ ਜਾਏਗਾ ਜਿਸ ਨਾਲ ਮਰੀਜ਼ਾਂ ਨੂੰ ਡਾਕਟਰ ਦੀ ਪਰਚੀ, ਟੈਸਟ ਰਿਪੋਰਟ ਅਤੇ ਹੋਰ ਜਾਣਕਾਰੀਆਂ ਅਸਾਨੀ ਨਾਲ ਮਿਲ ਸਕਣਗੀਆਂ। ਇਸ ਖਬਰ ਸਮੇਤ ਪੰਜਾਬ ਦੀਆਂ ਹੋਰ ਅਹਿਮ ਖਬਰਾਂ ਪੰਜਾਬੀ ਡਾਇਰੀ ਰਾਹੀਂ ਸੁਣੋ।
Mark as Played
ਇਸ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਵਿੱਚ ਦੇਸ਼ ਵਿਦੇਸ਼ ਦੀਆਂ ਖਬਰਾਂ ਦੇ ਨਾਲ ਪੰਜਾਬ ਦੀਆਂ ਖਬਰਾਂ ਦੀ ਦੱਸ ਪਾਉਂਦੀ ਪੰਜਾਬੀ ਡਾਇਰੀ, ਇੱਕ ਮੁਲਾਕਾਤ ਪੰਜਾਬ ਤੋਂ ਆਸਟ੍ਰੇਲੀਆ ਆ ਕੇ ਫਲਾਇੰਗ ਅਫਸਰ ਬਨਣ ਵਾਲੇ ਕਮਲਪ੍ਰੀਤ ਸਿੰਘ ਨਾਲ ਅਤੇ ਨਾਲ ਹੀ ਇਸਲਾਮੋਫੋਬੀਆ ਉੱਤੇ ਇਕ ਰਿਪੋਰਟ ਸ਼ਾਮਿਲ ਹੈ। ਤੇ ਖਾਸ ਇੰਟਰਵਿਊਜ਼ ਤਹਿਤ ਜਾਣਾਂਗੇ ਕਿ ਕੀ ਹਨ ਭਾਰਤੀ ਮੂਲ ਦੀਆਂ ਮਾਵਾਂ ਵਿੱਚ ਵੱਧ ਰਹੀ ਜੈਸਟੇਸ਼ਨਲ ਸ਼ੂਗਰ ਦੇ ਕਾਰਨ ? ਪੂਰਾ ਪ੍ਰੋਗਰਾਮ ਇਸ ਪੌਡਕਾਸਟ ਰਾਹੀਂ ਸੁਣੋ।
Mark as Played
'ਆਸਟ੍ਰੇਲੀਅਨ ਗਾਵਾਂ-ਮੱਝਾਂ ਦੀ ਬਹੁਤ ਮੰਗ ਹੈ', ਇਹ ਕਹਿਣਾ ਹੈ ਪਾਕਿਸਤਾਨ ਦੇ ਨਈਮ ਸੁਖੇਰਾ ਦਾ ਜੋ ਲਹਿੰਦੇ ਪੰਜਾਬ 'ਚ ਡੇਅਰੀ ਖਿੱਤੇ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਤਹਿਤ ਅੱਜ ਕਲ ਆਸਟ੍ਰੇਲੀਆ ਪਸ਼ੂਆਂ ਦੀ ਦਰਾਮਦ ਕਰਨ ਮੈਲਬਰਨ ਆਏ ਹੋਏ ਹਨ ਅਤੇ 3200 ਆਸਟ੍ਰੇਲੀਅਨ ਗਾਵਾਂ-ਮੱਝਾਂ ਦੀ ਖੇਪ ਪਾਕਿਸਤਾਨ ਲੈਕੇ ਜਾ ਰਹੇ ਹਨ ਅਤੇ ਇੰਨ੍ਹਾ ਪਸ਼ੂਆਂ ਨੂੰ 'ਕਲੋਨ' ਕਰਨ ਦਾ ਟੀਚਾ ਰੱਖਦੇ ਹਨ।
Mark as Played

Popular Podcasts

    If you've ever wanted to know about champagne, satanism, the Stonewall Uprising, chaos theory, LSD, El Nino, true crime and Rosa Parks, then look no further. Josh and Chuck have you covered.

    Dateline NBC

    Current and classic episodes, featuring compelling true-crime mysteries, powerful documentaries and in-depth investigations. Special Summer Offer: Exclusively on Apple Podcasts, try our Dateline Premium subscription completely free for one month! With Dateline Premium, you get every episode ad-free plus exclusive bonus content.

    On Purpose with Jay Shetty

    I’m Jay Shetty host of On Purpose the worlds #1 Mental Health podcast and I’m so grateful you found us. I started this podcast 5 years ago to invite you into conversations and workshops that are designed to help make you happier, healthier and more healed. I believe that when you (yes you) feel seen, heard and understood you’re able to deal with relationship struggles, work challenges and life’s ups and downs with more ease and grace. I interview experts, celebrities, thought leaders and athletes so that we can grow our mindset, build better habits and uncover a side of them we’ve never seen before. New episodes every Monday and Friday. Your support means the world to me and I don’t take it for granted — click the follow button and leave a review to help us spread the love with On Purpose. I can’t wait for you to listen to your first or 500th episode!

    24/7 News: The Latest

    The latest news in 4 minutes updated every hour, every day.

    The Bobby Bones Show

    Listen to 'The Bobby Bones Show' by downloading the daily full replay.

Advertise With Us
Music, radio and podcasts, all free. Listen online or download the iHeart App.

Connect

© 2025 iHeartMedia, Inc.